Text copied!
Bibles in Panjabi

2 ਰਾਜਾ 13:2-10 in Panjabi

Help us?

2 ਰਾਜਾ 13:2-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ, ਜਿਹੜੇ ਉਹ ਨੇ ਇਸਰਾਏਲ ਤੋਂ ਕਰਵਾਏ ਸਨ ਅਤੇ ਉਸ ਨੇ ਉਨ੍ਹਾਂ ਨੂੰ ਨਾ ਛੱਡਿਆ।
3 ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਹਨਾਂ ਨੂੰ ਅਰਾਮ ਦੇ ਰਾਜਾ ਹਜ਼ਾਏਲ ਅਤੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥ ਵਿੱਚ ਦਿੰਦਾ ਰਿਹਾ।
4 ਤਦ ਯਹੋਆਹਾਜ਼ ਨੇ ਯਹੋਵਾਹ ਨੂੰ ਮਨਾ ਲਿਆ ਅਤੇ ਯਹੋਵਾਹ ਨੇ ਉਸ ਦੀ ਸੁਣ ਲਈ ਕਿਉਂ ਜੋ ਉਸ ਨੇ ਇਸਰਾਏਲ ਉੱਤੇ ਹੋ ਰਹੇ ਅਨ੍ਹੇਰ ਨੂੰ ਵੇਖਿਆ, ਉਹ ਅਨ੍ਹੇਰ ਜਿਹੜਾ ਅਰਾਮ ਦਾ ਰਾਜਾ ਉਹਨਾਂ ਉੱਤੇ ਕਰਦਾ ਸੀ।
5 ਯਹੋਵਾਹ ਨੇ ਇਸਰਾਏਲ ਨੂੰ ਇੱਕ ਛੁਡਾਉਣ ਵਾਲਾ ਦਿੱਤਾ, ਉਹ ਅਰਾਮ ਦੇ ਹੱਥ ਹੇਠੋਂ ਨਿੱਕਲ ਗਏ ਅਤੇ ਇਸਰਾਏਲੀ ਅੱਗੇ ਵਾਂਗੂੰ ਆਪਣਿਆਂ ਤੰਬੂਆਂ ਵਿੱਚ ਰਹਿਣ ਲੱਗ ਪਏ
6 ਫਿਰ ਵੀ ਉਹਨਾਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਛੱਡਿਆ ਜੋ ਉਹ ਨੇ ਇਸਰਾਏਲ ਤੋਂ ਕਰਾਏ ਸਨ ਪਰ ਉਨ੍ਹਾਂ ਉੱਤੇ ਉਹ ਚੱਲਦੇ ਰਹੇ ਨਾਲੇ ਲੱਕੜ ਦੇ ਬੁੱਤ ਵੀ ਅਜੇ ਤੱਕ ਸਾਮਰਿਯਾ ਵਿੱਚ ਖੜ੍ਹੇ ਸਨ।
7 ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਤੇ ਦਸ ਰੱਥਾਂ ਅਤੇ ਦਸ ਹਜ਼ਾਰ ਪਿਆਦਿਆਂ ਤੋਂ ਬਿਨ੍ਹਾਂ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਉਹਨਾਂ ਦਾ ਨਾਸ ਕਰ ਦਿੱਤਾ ਸੀ ਅਤੇ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ।
8 ਯਹੋਆਹਾਜ਼ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਉਸ ਦੀ ਸਾਮਰਥ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?
9 ਤਦ ਯਹੋਆਹਾਜ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹਨਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ ਅਤੇ ਉਸ ਦਾ ਪੁੱਤਰ ਯੋਆਸ਼ ਉਸ ਦੇ ਥਾਂ ਰਾਜ ਕਰਨ ਲੱਗਾ।
10 ਯਹੂਦਾਹ ਦੇ ਰਾਜਾ ਯੋਆਸ਼ ਦੇ ਰਾਜ ਦੇ ਸੈਂਤੀਵੇਂ ਸਾਲ ਯਹੋਆਹਾਜ਼ ਦਾ ਪੁੱਤਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸੋਲ਼ਾਂ ਸਾਲ ਰਾਜ ਕੀਤਾ।
2 ਰਾਜਾ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ