Text copied!
Bibles in Panjabi

2 ਰਾਜਾ 14:10-26 in Panjabi

Help us?

2 ਰਾਜਾ 14:10-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤੂੰ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰ ਵਿੱਚ ਰਹਿ ਕੇ ਘਮੰਡ ਕਰ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?
11 ਪਰ ਅਮਸਯਾਹ ਨੇ ਧਿਆਨ ਨਾ ਕੀਤਾ ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਸ ਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ, ਆਹਮੋ-ਸਾਹਮਣੇ ਹੋਏ।
12 ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਉਨ੍ਹਾਂ ਵਿੱਚੋਂ ਹਰੇਕ ਆਪਣੇ ਤੰਬੂ ਨੂੰ ਭੱਜਾ।
13 ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ।
14 ਉਸ ਨੇ ਸਾਰਾ ਸੋਨਾ, ਚਾਂਦੀ ਅਤੇ ਸਾਰੇ ਭਾਂਡੇ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੇ, ਬੰਦੀ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।
15 ਯਹੋਆਸ਼ ਦੀ ਬਾਕੀ ਘਟਨਾਵਾਂ ਜੋ ਕੁਝ ਉਸ ਨੇ ਕੀਤਾ ਉਸ ਦੀ ਸਾਮਰਥ ਜਿਸ ਤਰ੍ਹਾਂ ਉਹ ਯਹੂਦਾਹ ਦੇ ਰਾਜਾ ਅਮਸਯਾਹ ਨਾਲ ਲੜਿਆ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
16 ਯਹੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯਾਰਾਬੁਆਮ ਉਹ ਦੇ ਥਾਂ ਰਾਜ ਕਰਨ ਲੱਗਾ।
17 ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਸਾਲ ਜੀਉਂਦਾ ਰਿਹਾ।
18 ਅਮਸਯਾਹ ਦੇ ਬਾਕੀ ਕੰਮ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
19 ਜਦ ਉਨ੍ਹਾਂ ਨੇ ਉਹ ਦੇ ਵਿਰੁੱਧ ਯਰੂਸ਼ਲਮ ਵਿੱਚ ਯੋਜਨਾ ਬਣਾਈ ਤਦ ਉਹ ਲਾਕੀਸ਼ ਨੂੰ ਭੱਜਿਆ ਪਰ ਉਨ੍ਹਾਂ ਨੇ ਲਾਕੀਸ਼ ਨੂੰ ਉਹ ਦੇ ਪਿੱਛੇ ਆਦਮੀ ਭੇਜੇ ਅਤੇ ਉੱਥੇ ਉਹ ਨੂੰ ਮਾਰ ਛੱਡਿਆ।
20 ਉਹ ਉਸ ਨੂੰ ਘੋੜਿਆਂ ਉੱਤੇ ਲੈ ਆਏ ਅਤੇ ਉਹ ਯਰੂਸ਼ਲਮ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ।
21 ਯਹੂਦਾਹ ਦੇ ਸਾਰਿਆਂ ਲੋਕਾਂ ਨੇ ਅਜ਼ਰਯਾਹ ਨੂੰ ਜੋ ਸੋਲ਼ਾਂ ਸਾਲਾਂ ਦਾ ਸੀ ਉਹ ਦੇ ਪਿਤਾ ਅਮਸਯਾਹ ਦੇ ਥਾਂ ਰਾਜਾ ਬਣਾਇਆ।
22 ਰਾਜਾ ਦੇ ਮਰਨ ਅਤੇ ਆਪਣੇ ਪੁਰਖਿਆਂ ਜਾ ਮਿਲਣ ਤੋਂ ਬਾਅਦ ਉਸ ਨੇ ਏਲਥ ਨੂੰ ਬਣਾਇਆ ਅਤੇ ਉਹ ਨੂੰ ਫੇਰ ਯਹੂਦਾਹ ਵਿੱਚ ਮਿਲਾ ਲਿਆ।
23 ਯਹੂਦਾਹ ਦੇ ਰਾਜਾ ਯੋਆਸ਼ ਦੇ ਪੁੱਤਰ ਅਮਸਯਾਹ ਦੇ ਰਾਜ ਦੇ ਪੰਦਰਵੇਂ ਸਾਲ ਵਿੱਚ, ਇਸਰਾਏਲ ਦੇ ਰਾਜਾ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇੱਕਤਾਲੀ ਸਾਲ ਰਾਜ ਕੀਤਾ।
24 ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
25 ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਉਸ ਬਚਨ ਦੇ ਅਨੁਸਾਰ, ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਦਾਸ ਯੂਨਾਹ ਨਬੀ ਦੇ ਰਾਹੀਂ, ਜੋ ਗਥ ਹੇਫ਼ਰ ਦਾ ਸੀ ਆਖਿਆ ਸੀ, ਇਸਰਾਏਲ ਦੀ ਹੱਦ ਨੂੰ ਹਮਾਥ ਦੇ ਕੋਲੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੱਕ ਫਿਰ ਪਹੁੰਚਾ ਦਿੱਤਾ।
26 ਇਸ ਲਈ ਜੋ ਯਹੋਵਾਹ ਨੇ ਇਸਰਾਏਲ ਦੇ ਦੁੱਖ ਨੂੰ ਵੇਖਿਆ ਕਿ ਉਹ ਸੱਚ-ਮੁੱਚ ਬਹੁਤ ਕੌੜਾ ਹੈ ਕਿਉਂ ਜੋ ਨਾ ਤਾਂ ਕੋਈ ਗੁਲਾਮ ਨਾ ਨਿਰਬੰਧ ਰਿਹਾ ਅਤੇ ਨਾ ਕੋਈ ਇਸਰਾਏਲ ਦਾ ਸਹਾਇਕ ਸੀ।
2 ਰਾਜਾ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ