11 ਪਰ ਅਮਸਯਾਹ ਨੇ ਧਿਆਨ ਨਾ ਕੀਤਾ ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਸ ਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ, ਆਹਮੋ-ਸਾਹਮਣੇ ਹੋਏ।
12 ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਉਨ੍ਹਾਂ ਵਿੱਚੋਂ ਹਰੇਕ ਆਪਣੇ ਤੰਬੂ ਨੂੰ ਭੱਜਾ।
13 ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ।
14 ਉਸ ਨੇ ਸਾਰਾ ਸੋਨਾ, ਚਾਂਦੀ ਅਤੇ ਸਾਰੇ ਭਾਂਡੇ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੇ, ਬੰਦੀ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।
15 ਯਹੋਆਸ਼ ਦੀ ਬਾਕੀ ਘਟਨਾਵਾਂ ਜੋ ਕੁਝ ਉਸ ਨੇ ਕੀਤਾ ਉਸ ਦੀ ਸਾਮਰਥ ਜਿਸ ਤਰ੍ਹਾਂ ਉਹ ਯਹੂਦਾਹ ਦੇ ਰਾਜਾ ਅਮਸਯਾਹ ਨਾਲ ਲੜਿਆ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?